ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੂਨ
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਈਡੀ ਵੱਲੋਂ ਕੀਤੀ ਗਈ ਪੁੱਛਗਿੱਛ ਤੇ ਉਨ੍ਹਾਂ ਦੇ ਸਮਰਥਨ ਵਿੱਚ ਆਏ ਕਾਂਗਰਸੀ ਵਰਕਰਾਂ ’ਤੇ ਪਿਛਲੇ 4 ਦਿਨਾਂ ਤੋਂ ਪੁਲੀਸ ਵੱਲੋਂ ਕੀਤੀ ਜਾ ਰਹੀ ਬੇਰਹਿਮੀ ਕਾਰਵਾਈ ਦੇ ਖਿਲਾਫ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨੇਤਾਵਾਂ ਨੇ ਰੋਸ ਪ੍ਰਗਟਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਈਡੀ ਰਾਹੁਲ ਗਾਂਧੀ ਨਾਲ ਨੈਸ਼ਨਲ ਹੈਰਾਲਡ ਕੇਸ, ਬੇਬੁਨਿਆਦ ਦੋਸ਼ਾਂ ਦੇ ਖਿਲਾਫ ਸ਼ਾਂਤਮਈ ਢੰਗ ਨਾਲ ਸਮਰਥਨ ਕਰ ਰਹੇ ਕਾਂਗਰਸੀ ਵਰਕਰ ਦੀ ਬੇਰਹਿਮੀ ਅਤੇ ਦੁਰਵਿਵਹਾਰ ਅਤੇ ਕੁੱਟਮਾਰ ਅਤੇ ਕਾਂਗਰਸ ਦੇ ਨੇਤਾਵਾਂ ਅਤੇ ਵਰਕਰਾਂ ਨੂੰ 20-20 ਘੰਟੇ ਜੇਲ੍ਹ ਵਿੱਚ ਰੱਖਣ ਅਤੇ ਕਾਂਗਰਸ ਹੈੱਡਕੁਆਰਟਰ ਵਿੱਚ ਦਾਖਲ ਹੋ ਕੇ ਕਾਂਗਰਸੀ ਆਗੂਆਂ ’ਤੇ ਲਾਠੀਚਾਰਜ , ਵਰਕਰਾਂ ਤੇ ਮੀਡੀਆ ਕਰਮੀਆਂ ਦਾ ਜਮਹੂਰੀਅਤ ਦਾ ਕਤਲ ਹੈ, ਜਿਸ ਨੂੰ ਕਾਂਗਰਸੀ ਵਰਕਰ ਬਰਦਾਸ਼ਤ ਨਹੀਂ ਕਰਨਗੇ ਤੇ ਸਾਡੀ ਲੜਾਈ ਜਾਰੀ ਰਹੇਗੀ।
ਦਫ਼ਤਰ ਰਾਜੀਵ ਭਵਨ ਵਿੱਚ ਹੋਈ ਪ੍ਰੈੱਸ ਕਾਨਫਰੰਸ ਨੂੰ ਸੂਬਾ ਕਾਂਗਰਸ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੈ ਕਿਸ਼ਨ, ਸਾਬਕਾ ਵਿਧਾਇਕ ਹਰੀ ਸ਼ੰਕਰ ਗੁਪਤਾ, ਸੂਬਾ ਮੀਤ ਪ੍ਰਧਾਨ ਅਲੀ ਮਹਿੰਦੀ ਨੇ ਸੰਬੋਧਨ ਕੀਤਾ। ਸਾਬਕਾ ਵਿਧਾਇਕ ਹਰੀਸ਼ੰਕਰ ਗੁਪਤਾ ਨੇ ਉਨ੍ਹਾਂ ਕਿਹਾ ਕਿ ਪੁਲੀਸ ਦੀ ਬੇਰਹਿਮੀ ਅਤੇ ਤਾਨਾਸ਼ਾਹੀ ਕਾਰਨ ਕਾਂਗਰਸ ਦੀ ਹਮਾਇਤ ਵਾਲੇ ਵਕੀਲਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ, ਜਿਸ ਵਿਰੁੱਧ ਸਾਡੇ ਕਾਨੂੰਨੀ ਅਤੇ ਮਨੁੱਖੀ ਅਧਿਕਾਰ ਵਿਭਾਗ ਨੇ 13 ਜੂਨ ਨੂੰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਕਿ ਈਡੀ ਜਿਸ ਦਾ ਗਠਨ ਦੇਸ਼ ਦੀ ਰੱਖਿਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਕੀਤਾ ਗਿਆ ਸੀ ਪਰ ਮੌਜੂਦਾ ਸਮੇਂ ਵਿੱਚ ਇਹ ਮੋਦੀ ਸਰਕਾਰ ਦੇ ਮੋਹਰੇ ਵਜੋਂ ਕੰਮ ਕਰ ਰਹੀ ਹੈ।