ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਸਛੇ ਹੋਰਨਾਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ਅੱਜ ਸਤਵੇਂ ਦਿਨ ਵੀ ਅੱਜ ਜਾਰੀ ਰਹੀ| ਜਥੇਬੰਦੀ ਦੀ ਸੂਬਾ ਕਮੇਟੀ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਮੁਲਾਜ਼ਮਾਂ ਨੇ ਅੱਜ ਇੱਥੇ ਜ਼ਿਲ੍ਹਾ ਪੱਧਰ ’ਤੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਰਿਹਾਇਸ਼ ਸਾਹਮਣੇ ਦੋ ਘੰਟੇ ਲਈ ਧਰਨਾ ਦੇਣਾ ਸੀ ਪਰ ਮੀਂਹ ਕਾਰਨ ਮੁਲਾਜ਼ਮਾਂ ਨੇ ਬੱਸ ਅੱਡੇ ’ਤੇ ਹੀ ਧਰਨਾ ਦਿੱਤਾ| ਵਿਧਾਇਕ ਡਾ. ਅਗਨੀਹੋਤਰੀ ਖ਼ੁਦ ਧਰਨਾਕਾਰੀਆਂ ਕੋਲ ਗਏ ਅਤੇ ਮੰਗ ਪੱਤਰ ਲਿਆ| ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਮੁਲਾਜ਼ਮਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ|
ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਤੁੜ, ਪ੍ਰਧਾਨ ਗੁਰਬਿੰਦਰ ਸਿੰਘ, ਦਲਵਿੰਦਰ ਸਿੰਘ, ਨਿਰਭੈ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਬਚਿੱਤਰ ਸਿੰਘ, ਅਮਿਤ ਸ਼ਰਮਾ ਤੇ ਰਾਜਵੰਤ ਸਿੰਘ ਨੇ ਕਿਹਾ ਕਿ ਉਹ 15 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਹਨ| ਬੁਲਾਰਿਆਂ ਸਰਕਾਰ ਵੱਲੋਂ ਉਨ੍ਹਾਂ ਨੂੰ ਹੜਤਾਲ ਦੇ ਗ਼ੈਰ-ਕਾਨੂੰਨੀ ਕਰਾਰ ਦੇਣ ਦੇ ਨੋਟਿਸ ਜਾਰੀ ਕਰਨ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹੜਤਾਲ ਕਰਨ ਨੂੰ ਦੇਸ਼ ਦੇ ਸੰਵਿਧਾਨ ਨੇ ਵੀ ਆਗਿਆ ਹੈ|