ਲਾਹੌਰ, 30 ਨਵੰਬਰ
ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਸਿਖਰ ’ਤੇ ਰਿਹਾ ਹੈ। ਯੂਐੱਸ ਏਅਰ ਕੁਆਲਟੀ ਇੰਡੈਕਸ (ਏਕਿਊਆਈ) ਵੱਲੋਂ ਅੱਜ ਹਵਾ ਪ੍ਰਦੂਸ਼ਣ ਸਬੰਧੀ ਜਾਰੀ ਅੰਕੜਿਆਂ ਮੁਤਾਬਕ, ‘ਪਾਕਿਸਤਾਨ ਦੀ ਸੱਭਿਆਚਾਰਕ ਰਾਜਧਾਨੀ ਲਾਹੌਰ ਨੂੰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ।’ ਇਡੈਕਸ ਅਨੁਸਾਰ ਲਾਹੌਰ ’ਚ ਪ੍ਰਦੂਸ਼ਕ ਤੱਤ (ਪੀਐੱਮ) ਦਰਜਾ 423 ਰਿਹਾ। ਏਕਿਊਆਈ ਦੀ ਸੂਚੀ ਪਾਕਿਸਤਾਨ ਦੀ ਵਿੱਤੀ ਰਾਜਧਾਨ ਕਰਾਚੀ ਨੂੰ ਸੱਤਵਾਂ ਸਥਾਨ ’ਤੇ ਰੱਖਿਆ ਗਿਆ ਹੈ। ਭਾਰਤ ਦੀ ਰਾਜਧਾਨੀ ਦਿੱਲੀ ਨੂੰ 229 ਪੀਐੱਮ ਨਾਲ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ’ਚ ਦੂਜੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਨੇਪਾਲ ਦੀ ਰਾਜਧਾਨੀ ਕਾਠਮੰਡੂ ਨੂੰ 178 ਪੀਐੱਮ ਨਾਲ ਦੁਨੀਆਂ ਦਾ ਤੀਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਗਿਣਿਆ ਗਿਆ ਹੈ। -ਪੀਟੀਆਈ