ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਅਗਸਤ
ਸਨਅਤੀ ਸ਼ਹਿਰ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸਥਾਨਕ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ, ਸਰਕਾਰੀ ਆਈਟੀਆਈ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕੈਂਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਸ ਮੌਕੇ ਹੁਨਰ ਵਿਕਾਸ ਕੇਂਦਰ ਦਾ ਦੌਰਾ ਕਰਦਿਆਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਮੌਕੇ ਵੱਖ-ਵੱਖ 12 ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ 205 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ।