ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 22 ਅਪਰੈਲ
ਜ਼ਿਲ੍ਹਾ ਮੈਜਿਸਟਰੇਟ ਡਾ. ਗਰਿਮਾ ਮਿੱਤਲ ਨੇ ਜ਼ਿਲ੍ਹੇ ਵਿਚ ਕਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ 41 ਥਾਵਾਂ ’ਤੇ 337 ਛੋਟੇ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਹਨ। ਉਨ੍ਹਾਂ ਦੱਸਿਆ ਕਿ ਇਹ ਕੰਟੇਨਮੈਂਟ ਜ਼ੋਨ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੰਟੇਨਮੈਂਟ ਜ਼ੋਨ ਦੇ ਸ਼ਹਿਰੀ ਖੇਤਰ ਵਿੱਚ 200 ਮੀਟਰ ਅਤੇ ਪੇਂਡੂ ਖੇਤਰ ਵਿੱਚ ਇੱਕ ਹਜ਼ਾਰ ਮੀਟਰ ਦੇ ਖੇਤਰ ਵਿੱਚ ਇੱਕ ਬਫਰ ਜ਼ੋਨ ਹੋਵੇਗਾ। ਆਪਣੇ ਆਦੇਸ਼ਾਂ ਵਿਚ, ਉਨ੍ਹਾਂ ਕਿਹਾ ਕਿ ਸ਼ਹਿਰ ਦੇ ਐੱਨਆਈਟੀ ਖੇਤਰ ਵਿਚ 50 ਵੱਖਰੇ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ। ਗਰੀਨ ਫੀਲਡਜ਼ ਕਲੋਨੀ ਵਿਚ 12 ਥਾਵਾਂ ’ਤੇ ਕੰਟੇਨਮੈਂਟ ਜ਼ੋਨ ਸਥਾਪਤ ਕੀਤੇ ਗਏ ਹਨ। ਸੈਕਟਰ-7 ਵਿਚ ਅੱਠ, ਸੈਕਟਰ-49 ਸੈਨਿਕ ਕਲੋਨੀ ਵਿਚ 53 ਥਾਵਾਂ ’ਤੇ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ। ਇਸ ਤਰ੍ਹਾਂ ਹੋਣ ਸੈਕਟਰਾਂ ਤੇ ਇਲਾਕੇ ਦੇ ਪਿੰਡਾਂ ਵਿੱਚ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ। ਸਿਹਤ ਮਾਹਿਰਾਂ ਨੇ ਲੋਕਾਂ ਨੂੰ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਅਪੀਲ ਕੀਤੀ ਹੈ।