ਨਵੀਂ ਦਿੱਲੀ: ਪਸ਼ੂਪਤੀ ਕੁਮਾਰ ਪਾਰਸ ਦੀ ਅਗਵਾਈ ਹੇਠਲੀ ਲੋਕ ਜਨਸ਼ਕਤੀ ਪਾਰਟੀ ਦੇ ਬਾਗ਼ੀ ਧੜੇ ਨੇ ਸ਼ਨਿਚਰਵਾਰ ਨੂੰ ਸਾਰੀਆਂ ਪ੍ਰਦੇਸ਼ ਇਕਾਈਆਂ ਅਤੇ ਹੋਰ ਜਥੇਬੰਦੀਆਂ ਨੂੰ ਭੰਗ ਕਰਦਿਆਂ ਨਵੀਂ ਕੌਮੀ ਕਾਰਜਕਾਰਨੀ ਦਾ ਐਲਾਨ ਕੀਤਾ ਹੈ। ਕਾਰਜਕਾਰਨੀ ’ਚ ਪਾਰਸ ਨੂੰ ਪ੍ਰਧਾਨ ਅਤੇ ਹੋਰ ਚਾਰੇ ਸੰਸਦ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਧਰ ਚਿਰਾਗ ਪਾਸਵਾਨ ਨੇ ਬਿਆਨ ’ਚ ਕਿਹਾ ਹੈ ਕਿ ਕੌਮੀ ਕਾਰਜਕਾਰਨੀ ਦੇ 90 ਫ਼ੀਸਦ ਤੋਂ ਜ਼ਿਆਦਾ ਮੈਂਬਰ ਉਸ ਨਾਲ ਹਨ। ਪਾਰਟੀ ’ਤੇ ਕਬਜ਼ੇ ਦੀ ਜੰਗ ਦਾ ਫ਼ੈਸਲਾ ਚੋਣ ਕਮਿਸ਼ਨ ’ਚ ਹੋਣ ਦੀ ਸੰਭਾਵਨਾ ਹੈ। -ਪੀਟੀਆਈ