ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 7 ਸਤੰਬਰ
ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਭਗਤ ਕਬੀਰ ਵੈਲਫ਼ੈਅਰ ਫਾਊਂਡੇਸ਼ਨ ਵੱਲੋਂ ‘ਭਗਤ ਕਬੀਰ, ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ’ ਸਬੰਧੀ ਸੂਬਾ ਪੱਧਰੀ ਸਮਾਗਮ ਮੌਕੇ ਮੁੱਖ-ਮਹਿਮਾਨ ਵਜੋਂ ਸੈਮੀਨਾਰ ਦਾ ਉਦਘਾਟਨ ਕਰਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਤ ਕਬੀਰ ਉਹ ਕ੍ਰਾਂਤੀਕਾਰੀ ਸ਼ਖਸੀਅਤ ਅਤੇ ਮਹਾਪੁਰਸ਼ ਹਨ ਜਿਨ੍ਹਾਂ ਨੂੰ ਸਤਿਗੁਰਾਂ ਵਲੋਂ ਬਰਾਬਰਤਾ ਦਾ ਦਰਜਾ ਦਿਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਵਿਚ ਕ੍ਰਾਂਤੀਕਾਰੀ ਭਗਤ ਕਬੀਰ ਦੀ ਸਿਰਮੌਰ ਬਾਣੀ ਦਰਜ ਕੀਤੀ ਗਈ ਹੈ। ਸਮਾਗਮ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਯੂਨੀਵਰਸਿਟੀ ਦੇ ਪ੍ਰੋ. ਕੁਲਪਤੀ ਅਜਾਇਬ ਸਿੰਘ ਬਰਾੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਹਾਜ਼ਰ ਸਨ। ਸੈਮੀਨਾਰ ਵਿਚ ਡਾ. ਪਰਮਵੀਰ ਸਿੰਘ ਮੁਖੀ ਸਿੱਖ ਵਿਸ਼ਵਕੋਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਕਿਰਨਦੀਪ ਕੌਰ ਮੁਖੀ ਧਰਮ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਵਿਚਾਰ ਪੇਸ਼ ਕੀਤੇ।