ਮੁੰਬਈ, 18 ਜੂਨ
ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 11 ਜੂਨ ਨੂੰ ਖ਼ਤਮ ਹੋਏ ਹਫ਼ਤੇ ਵਿੱਚ 3.074 ਅਰਬ ਅਮਰੀਕੀ ਡਾਲਰ ਦੇ ਵਾਧੇ ਨਾਲ 608.081 ਅਰਬ ਡਾਲਰ ਦੇ ਰਿਕਾਰਡ ਪੱਧਰ ’ਤੇ ਪੁੱਜ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਜਾਰੀ ਸੱਜਰੇ ਅੰਕੜਿਆਂ ਮੁਤਾਬਕ 4 ਜੂਨ 2021 ਨੂੰ ਖ਼ਤਮ ਹੋਏ ਹਫ਼ਤੇ ਵਿੱਚ ਵਿਦੇਸ਼ੀ ਮੁਦਰਾ ਭੰਡਾਰ 6.842 ਅਰਬ ਡਾਲਰ ਦੇ ਵਾਧੇ ਨਾਲ 605.008 ਅਰਬ ਡਾਲਰ ਦੇ ਪੱਧਰ ’ਤੇ ਸਨ। -ਪੀਟੀਆਈ