ਜੰਮੂ, 11 ਸਤੰਬਰ
ਨੈਸ਼ਨਲ ਕਾਨਫਰੰਸ ਦੇ ਆਗੂ ਤ੍ਰਿਲੋਚਨ ਸਿੰਘ ਵਜ਼ੀਰ ਦੇ ਸਸਕਾਰ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਸਣੇ ਸੈਂਕੜੇ ਲੋਕ ਸ਼ਾਮਲ ਹੋਏ। ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਵਿੱਚ ਹੋਏ ਕਤਲ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਵਜ਼ੀਰ (67) ਜੰਮੂ ਕਸ਼ਮੀਰ ਦੇ ਵਿਧਾਨ ਸਭਾ ਕੌਂਸਲ ਦੇ ਸਾਬਕਾ ਮੈਂਬਰ ਸਨ। ਉਨ੍ਹਾਂ ਦੀ ਲਾਸ਼ ਵੀਰਵਾਰ ਸਵੇਰੇ ਪੱਛਮੀ ਦਿੱਲੀ ਦੇ ਮੋਤੀ ਨਗਰ ਵਿੱਚਲੇ ਫਲੈਟ ਤੋਂ ਮਿਲੀ ਸੀ। ਪੁਲੀਸ ਦੋ ਸ਼ੱਕੀ ਵਿਅਕਤੀਆਂ ਨੂੰ ਲੱਭ ਰਹੀ ਹੈ ਜਿਨ੍ਹਾਂ ਦਾ ਇਸ ਕਤਲ ’ਚ ਹੱਥ ਹੋ ਸਕਦਾ ਹੈ। ਇਸ ਸਬੰਧੀ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਦਿੱਲੀ ਪੁਲੀਸ ਦੀ ਕਰਾਈਮ ਬਰਾਂਚ ਨੂੰ ਸੌਂਪੀ ਗਈ ਹੈ। ਮ੍ਰਿਤਕ ਦੇਹ ਨੂੰ ਦਿੱਲੀ ਤੋਂ ਗਾਂਧੀ ਨਗਰ ਵਿਚਲੀ ਰਿਹਾਇਸ਼ ’ਤੇ ਲਿਆਂਦਾ ਗਿਆ। -ਪੀਟੀਆਈ