ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਸਤੰਬਰ
ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੀਆਂ 45 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ ਪਿੰਗਲਵਾੜਾ ਬ੍ਰਾਂਚ ਦੇ ਆਨਰੇਰੀ ਮੁੱਖ ਪ੍ਰਬੰਧਕ ਤੇ ਸਾਬਕਾ ਡਿਪਟੀ ਸੀਈਓ ਤਰਲੋਚਨ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਮਾਤਾ ਸਰਸਵਤੀ ਦੇ ਗੁਣਗਾਨ ਅਤੇ ਸ਼ਮ੍ਹਾ ਰੋਸ਼ਨ ਕਰ ਕੇ ਕੀਤੀ ਗਈ।
ਇਸ ਮੌਕੇ ਸਨਮਾਨਿਤ ਸ਼ਖ਼ਸੀਅਤਾਂ ਵਿੱਚ ਡਾ. ਚਰਨਜੀਤ ਸਿੰਘ ਉਡਾਰੀ, ਨੈਸ਼ਨਲ ਐਵਾਰਡੀ ਸੱਤ ਦੇਵ ਸ਼ਰਮਾ, ਮੈਡਮ ਲਾਜ ਦੇਵੀ, ਰਾਮ ਸਰੂਪ ਅਲੀਸ਼ੇਰ, ਮਦਨ ਗੋਪਾਲ ਸੋਢੀ, ਓ.ਪੀ. ਅਰੋੜਾ, ਡਾ. ਨਰਵਿੰਦਰ ਕੌਸ਼ਲ, ਡਾ. ਸੁਨੀਤਾ ਕੌਸ਼ਲ, ਬਲਵੰਤ ਸਿੰਘ ਸੇਰੋਂ, ਬਿੱਕਰ ਸਿੰਘ ਸਿੱਧੂ, ਅਮਰੀਕ ਸਿੰਘ ਖੰਨਾ ਤੇ ਰਵਿੰਦਰਪਾਲ ਗੁਪਤਾ ਆਦਿ ਸ਼ਾਮਲ ਹਨ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਅਧਿਆਪਕ ਦਿਵਸ ਮੌਕੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ।