ਮੁੰਬਈ, 5 ਸਤੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਐਲਗਾਰ ਪਰਿਸ਼ਦ-ਮਾਓਵਾਦੀ ਸਬੰਧਾਂ ਬਾਰੇ ਕੇਸ ਦੇ ਮੁਲਜ਼ਮ ਤੇ ਸਮਾਜਿਕ ਕਾਰਕੁਨ ਗੌਤਮ ਨਵਲੱਖਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਨਵਲੱਖਾ ਨੂੰ ਇਸ ਮਾਮਲੇ ’ਚ ਸ਼ਾਮਲ ਹੋਣ ਦੇ ਦੋਸ਼ ਹੇਠ 28 ਅਗਸਤ 2018 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਸ ਸਮੇਂ ਨਵੀ ਮੁੰਬਈ ਦੀ ਤਲੋਜਾ ਜੇਲ੍ਹ ’ਚ ਬੰਦ ਹਨ। ਵਿਸ਼ੇਸ਼ ਜੱਜ ਰਾਜੇਸ਼ ਜੇ ਕਟਾਰੀਆ ਨੇ ਅੱਜ ਨਵਲੱਖਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਦੇ ਹੁਕਮਾਂ ਸਬੰਧੀ ਵੇਰਵੇ ਹਾਸਲ ਨਹੀਂ ਹੋ ਸਕੇ। ਇਹ ਮਾਮਲਾ ਪੁਣੇ ਦੇ ਸ਼ਨੀਵਾਰਵਾੜਾ ’ਚ 31 ਦਸੰਬਰ 2017 ਨੂੰ ਹੋਏ ਐਲਗਾਰ ਪਰਿਸ਼ਦ ਸੰਮੇਲਨ ’ਚ ਦਿੱਤੇ ਕਥਿਤ ਭੜਕਾਊ ਭਾਸ਼ਣਾਂ ਨਾਲ ਜੁੜਿਆ ਹੋਇਆ ਹੈ। -ਪੀਟੀਆਈ