ਗੁਰੂਸਰ ਸੁਧਾਰ: ਭਾਰਤ ਮਾਲਾ ਪ੍ਰਾਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਵਿਰੁੱਧ ਭਾਕਿਯੂ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਅੱਜ 72ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ, ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੂਰਾ, ਸਕੱਤਰ ਸੁਦਾਗਰ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਕੁਲਦੀਪ ਸਿੰਘ ਗੁੱਜਰਵਾਲ ਨੇ ਕਿਹਾ ਕਿ ਈਸਟ ਇੰਡੀਆ ਕੰਪਨੀ ਭਾਰਤ ਵਿੱਚ ਆਈ ਤਾਂ ਵਪਾਰ ਕਰਨ ਸੀ ਪਰ ਆਪਣੇ ਵਪਾਰ ਦੇ ਆਸਰੇ ਭਾਰਤ ਨੂੰ ਗ਼ੁਲਾਮ ਬਣਾ ਕੇ ਅੰਨ੍ਹੀ ਲੁੱਟ ਕੀਤੀ। ਹੁਣ ਕਾਰਪੋਰੇਟ ਘਰਾਣਿਆਂ ਦੇ ਮਾਲ ਦੀ ਢੋਆ ਢੁਆਈ ਲਈ ਸ਼ਾਹ ਰਾਹ ਅਤੇ ਰੇਲ ਕਾਰੀਡੋਰ ਬਣਾਏ ਜਾ ਰਹੇ ਹਨ। -ਪੱਤਰ ਪ੍ਰੇਰਕ