ਪੱਤਰ ਪ੍ਰੇਰਕ
ਪਠਾਨਕੋਟ, 4 ਸਤੰਬਰ
ਇਸ ਖੇਤਰ ਵਿਚ ਨਾਜਾਇਜ਼ ਖਣਨ ਕਰਨ ਦੇ ਦੋਸ਼ ਹੇਠ ਪੁਲੀਸ ਨੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਪਾਬੰਦੀਸ਼ੁਦਾ ਥਾਂ ਤੋਂ 11 ਟਰੱਕ ਜ਼ਬਤ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਨਮਾਣੇ ਕਾਹਨੂੰਵਾਨ, ਪਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਠੋਲਾ (ਹਰਗੋਬਿੰਦਪੁਰ) ਅਤੇ ਮਲਕੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੁਤਬੀ ਨੰਗਲ, ਸਿਵਲ ਲਾਈਨ ਬਟਾਲਾ ਵਜੋਂ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ‘ਪੁਲੀਸ ਨੇ ਮੌਕੇ ਤੋਂ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਸੁਜਾਨਪੁਰ ਵਿਚ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਹੇਠ 14 ਐਫਆਈਆਰ ਦਰਜ ਕੀਤੀਆਂ ਗਈਆਂ ਸਨ।