ਨਵੀਂ ਦਿੱਲੀ, 26 ਨਵੰਬਰ
ਵਿਵਾਦਗ੍ਰਸਤ ਆਬਕਾਰੀ ਨੀਤੀ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਨਾਂ ਨਾ ਹੋਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਅਤੇ ਆਮ ਆਦਮੀ ਪਾਰਟੀ (ਆਪ) ‘ਕੱਟੜ ਇਮਾਨਦਾਰ’ ਹਨ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸ੍ਰੀ ਕੇਜਰੀਵਾਲ ਨੇ ਦਿੱਲੀ ਦੇ ਵੋਟਰਾਂ ਨੂੰ ਐੱਮਸੀਡੀ ਚੋਣਾਂ ਵਿੱਚ ਭਾਜਪਾ ਦੀਆਂ 10 ਵੀਡੀਓਜ਼ ਜਾਂ ਆਮ ਆਦਮੀ ਪਾਰਟੀ ਦੀਆਂ 10 ਗਾਰੰਟੀਆਂ ਵਿੱਚੋਂ ਇੱਕ ਦੀ ਚੋਣ ਕਰਨੀ ਹੋਵੇਗੀ।