ਸ੍ਰੀਨਗਰ, 15 ਮਈ
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ 13 ਮਈ ਨੂੰ ਪ੍ਰਦਰਸ਼ਨ ਕਰ ਰਹੇ ਕਸ਼ਮੀਰੀ ਪੰਡਿਤਾਂ ‘ਤੇ ਲਾਠੀਚਾਰਜ ਕਰਨ ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਕਿਹਾ ਕਿ ਅਜਿਹਾ ਕਰਨ ਦਾ ਹੁਕਮ ਦੇਣ ਵਾਲੇ ਤੇ ਇਸ ਘਟਨਾ ’ਚ ਸ਼ਾਮਲ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲੀਸ ਨੇ ਕਸ਼ਮੀਰ ਪੰਡਿਤਾਂ ’ਤੇ ਇਹ ਕਾਰਵਾਈ ਉਦੋਂ ਕੀਤੀ ਜਦੋਂ ਉਹ ਸਰਕਾਰੀ ਮੁਲਾਜ਼ਮ ਰਾਹੁਲ ਭੱਟ ਦੀ ਸਰਕਾਰੀ ਦਫ਼ਤਰ ’ਚ ਡਿਊਟੀ ਦੌਰਾਨ ਅਤਿਵਾਦੀਆਂ ਵੱਲੋਂ ਕੀਤੀ ਹੱਤਿਆ ਖ਼ਿਲਾਫ਼ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ।