ਨਵੀਂ ਦਿੱਲੀ: ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਨੇ ਅੱਜ ਹੁਕਮ ਜਾਰੀ ਕੀਤੇ ਹਨ ਕਿ ਭਾਰਤੀ ਉਡਾਣਾਂ ਵਿੱਚ ਕੋਵਿਡ-19 ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਤੇ ਮੁਸਾਫਿਰਾਂ ਲਈ ਮਾਸਕ ਪਹਿਨਣਾ ਲਾਜ਼ਮੀ ਕੀਤਾ ਜਾਵੇ। ਡਾਇਰੈਕਟੋਰੇਟ ਵੱਲੋਂ ਜਹਾਜ਼ਾਂ ਵਿੱਚ ਜਾਂਚ ਮੁਹਿੰਮ ਵੀ ਚਲਾਈ ਜਾਵੇਗੀ। ਏਅਰਲਾਈਨਜ਼ ਨੂੰ ਕਿਹਾ ਗਿਆ ਹੈ ਕਿ ਯਾਤਰੀਆਂ ਦੀ ਸਵੱਛਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਫਰ ਦੌਰਾਨ ਮਾਸਕ ਨਾ ਪਹਿਨਣ ਵਾਲੇ ਯਾਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। -ਪੀਟੀਆਈ