ਪੱਤਰ ਪ੍ਰੇਰਕ
ਕੁਰਾਲੀ, 15 ਅਪਰੈਲ
ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਨੇ ਨੇੜਲੇ ਪਿੰਡ ਮਾਜਰੀ ਵਿਖੇ ਚੱਲ ਰਹੇ ਸਿਲਾਈ ਸੈਂਟਰ ਵਿੱਚ ਸਿਖਲਾਈ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਥਾਂ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਬੀਬਾ ਮਾਨ ਨੇ ਕਿਹਾ ਕਿਹਾ ਕਿ ਪੰਜਾਬ ਵਿੱਚ 25 ਹਜ਼ਾਰ ਭਰਤੀਆਂ ਦੀ ਪ੍ਰਕ੍ਰਿਆ ਛੇਤੀ ਹੀ ਸ਼ੁਰੂ ਹੋ ਜਾਵੇਗੀ।
ਵਿਧਾਇਕਾ ਅਨਮੋਲ ਗਗਨ ਮਾਨ ਨੇ ਲੜਕੀਆਂ ਦੇ ਆਤਮ-ਨਿਰਭਰ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।