ਸ੍ਰੀਨਗਰ, 11 ਜੂਨ
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਅਤਿਵਾਦੀਆਂ ਨੇ ਅੱਜ ਸੁਰੱਖਿਆ ਬਲਾਂ ਦੀ ਟੁਕੜੀ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਹੁਣ ਤੱਕ ਕਿਸੇ ਦੇ ਜਾਨੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਜ਼ੈਨਾਪੋਰਾ ਖੇਤਰ ਦੇ ਅਗਲਰ ਵਿਖੇ ਦੁਪਹਿਰ ਵੇਲੇ ਪੁਲੀਸ ਅਤੇ ਸੀਆਰਪੀਐਫ ਦੀ ਸਾਂਝੀ ਪਾਰਟੀ ‘ਤੇ ਫਾਇਰਿੰਗ ਕੀਤੀ। ਅਧਿਕਾਰੀ ਨੇ ਦੱਸਿਆ ਕਿ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਭਾਲ ਸ਼ੁਰੂ ਕੀਤੀ ਗਈ ਹੈ।