ਅੰਮ੍ਰਿਤਸਰ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਪੰਜਾਬ ਵਿਚ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨ ਵਿਚ ਨਾਕਾਮ ਰਹੀ ਹੈ ਅਤੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਵੀ ਅਸਫਲ ਸਾਬਤ ਹੋਈ ਹੈ। ਉਨ੍ਹਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਨ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ ਪਰ ‘ਆਪ’ ਸਰਕਾਰ ਇਸ ਮੁਹਾਜ਼ ’ਤੇ ਲਗਾਤਾਰ ਅਸਫਲ ਸਾਬਤ ਹੋਈ ਹੈ। -ਟਨਸ