ਚੰਡੀਗੜ੍ਹ (ਟਨਸ): ਸਰਕਾਰ ਨੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਅਤੇ ਸੂਖਮ ਕਲਾਵਾਂ ਨੂੰ ਜੱਗ ਜ਼ਾਹਿਰ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਸਕੂਲ 14 ਨਵੰਬਰ ਨੂੰ ਬਾਲ ਦਿਵਸ ਮੌਕੇ ਮੈਗਜ਼ੀਨ ਜਾਰੀ ਕਰਨਗੇ।