ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 28 ਨਵੰਬਰ
ਇਥੋਂ ਦੇ ਪਟਿਆਲਾ ਰੋਡ ਸਥਿਤ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਚ ਪਿੰਡ ਨਰਾਇਣਗੜ੍ਹ ਝੁੰਗੀਆਂ ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਰਾਮ ਸਿੰਘ ਨੇ ਲੋੜਵੰਦ ਪਰਿਵਾਰਾਂ ਦੀਆਂ 21 ਕੁੜੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ। ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸ੍ਰੀ ਢਿੱਲੋਂ ਨੇ ਸਾਬਕਾ ਸਰਪੰਚ ਰਾਮ ਸਿੰਘ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਮ ਸਿੰਘ ਵੱਲੋਂ ਹਰੇਕ ਸਾਲ ਲੋੜਵੰਦ ਜੋੜਿਆਂ ਦੇ ਸਮੂਹਿਕ ਵਿਆਹ ਕਰਵਾ ਕੇ ਪੁੰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ਲਾਘਾਯੋਗ ਉੱਦਮ ਨੂੰ ਵੇਖਦੇ ਹੋਏ ਹੋਰਨਾਂ ਸਮਾਜ ਸੇਵਿ ਜਥੇਬੰਦੀਆਂ ਨੂੰ ਇਸ ਪਰਿਵਾਰ ਤੋਂ ਪ੍ਰੇਰਣਾ ਲੈਂਦੇ ਹੋਏ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।