ਪੱਤਰ ਪ੍ਰੇਰਕ
ਅੰਮ੍ਰਿਤਸਰ, 16 ਜੁਲਾਈ
ਬੀਐੱਡ ਸਾਂਝੀ ਦਾਖ਼ਲਾ ਪ੍ਰੀਖਿਆ ਅਤੇ ਸੈਂਟਰਲਾਈਜ਼ਡ ਕਾਊਂਸਲਿੰਗ ਦੇ ਕੋਆਰਡੀਨੇਟਰ ਪ੍ਰੋ. (ਡਾ.) ਅਮਿਤ ਕੌਟਸ ਨੇ ਕਿਹਾ ਕਿ ਵੱਖ-ਵੱਖ ਯੂਨੀਵਰਸਿਟੀਆਂ ਦੇ ਡੀਨ, ਕਾਲਜ ਵਿਕਾਸ ਕੌਂਸਲ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਅਪੀਲ ਅਤੇ ਰਜਿਸਟ੍ਰੇਸ਼ਨ ਲਈ ਨਿਰਧਾਰਿਤ ਆਖ਼ਰੀ ਦਿਨ (15 ਜੁਲਾਈ) ਤੋਂ ਬਾਅਦ ਸ਼ਨਿਚਰਵਾਰ ਅਤੇ ਐਤਵਾਰ ਆਉਣ ਕਰਕੇ ਸਲਾਹਕਾਰ ਕਮੇਟੀ ਨੇ ਸਰਬਸੰਮਤੀ ਨਾਲ ਰਜਿਸਟਰੇਸ਼ਨ ਲਈ ਬਿਨਾਂ ਕਿਸੇ ਲੇਟ ਫੀਸ ਤੋਂ ਅਪਲਾਈ ਕਰਨ ਦੀ ਆਖ਼ਰੀ ਮਿਤੀ 20 ਜੁਲਾਈ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ 20 ਜੁਲਾਈ ਦੁਪਹਿਰ ਇੱਕ ਵਜੇ ਤੱਕ (ਵਿੱਤੀ ਲੈਣ-ਦੇਣ ਸਮੇਤ) ਪੂਰਾ ਕਰਨਾ ਜ਼ਰੂਰੀ ਹੋਵੇਗਾ ਤੇ ਇਸ ਤੋਂ ਬਾਅਦ ਤਾਰੀਖਾਂ ਵਿੱਚ ਕੋਈ ਹੋਰ ਵਾਧਾ ਨਹੀਂ ਕੀਤਾ ਜਾਵੇਗਾ। 20 ਜੁਲਾਈ ਤੋਂ ਬਾਅਦ, 21 ਤੋਂ 26 ਜੁਲਾਈ ਤੱਕ 1500/- ਲੇਟ ਫੀਸ ਨਾਲ ਰਜਿਸਟ੍ਰੇਸ਼ਨ ਹੋਵੇਗੀ।