ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੀ ਨਵ-ਨਿਯੁਕਤ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਬਚਾਉਣ ਲਈ ਐੱਮਐੱਸਪੀ ’ਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਉਣ। ਜੇ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਤੁਰੰਤ ਗੱਦੀ ਛੱਡ ਦੇਣ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਦੀ ਧਰਤੀ ’ਤੇ ਵੱਖ-ਵੱਖ ਤਰ੍ਹਾਂ ਦੇ ਮੇਲੇ ਲੱਗਦੇ ਹੋਣ, ਅੱਜ ਉਸ ਪੰਜਾਬ ਦਾ ਅੰਨਦਾਤਾ ਖੁਦਕੁਸ਼ੀਆਂ ਕਰਨ ਲਈ ਬੇਵੱਸ ਹੈ। ਅੱਜ ਪੰਜਾਬ ਦਾ ਕਿਸਾਨ-ਮਜ਼ਦੂਰ ਆਪਣੀ ਹੋਂਦ ਬਚਾਉਣ ਲਈ ਸੜਕਾਂ ਤੇ ਰੇਲਾਂ ਦੀਆਂ ਪਟੜੀਆਂ ’ਤੇ ਧਰਨੇ ਲਾ ਕੇ ਬੈਠਾ ਹੈ। ਇਸ ਸਭ ਲਈ ਮੋਦੀ ਅਤੇ ਕੈਪਟਨ ਬਰਾਬਰ ਦੇ ਜ਼ਿੰਮੇਵਾਰ ਹਨ।