ਨਵੀਂ ਦਿੱਲੀ, 19 ਮਾਰਚ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜਨਹਿਤ ਪਟੀਸ਼ਨ ’ਤੇ ਅਟਾਰਨੀ ਜਨਰਲ ਅਤੇ ਸਾਲਿਸਟਰ ਜਨਰਲ ਤੋਂ ਜਵਾਬ ਮੰਗਿਆ, ਜਿਸ ਵਿੱਚ ਈਵੀਐੱਮ ਤੋਂ ਚੋਣ ਨਿਸ਼ਾਨ ਨੂੰ ਹਟਾ ਉਮੀਦਵਾਰ ਦਾ ਨਾਮ, ਉਮਰ, ਵਿਦਿਅਕ ਯੋਗਤਾ ਅਤੇ ਫੋਟੋਆਂ ਲਗਾਉਣ ਲਈ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇੇਣ ਦੀ ਮੰਗ ਕੀਤੀ ਗਈ ਹੈ। ਚੀਫ ਜਸਟਿਸ ਐੱਸਏ ਬੋਬਡੇ ਦੀ ਅਗਵਾਈ ਹੇਠਲੇ ਬੈਂਚ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਕੋਈ ਨਟਿਸ ਜਾਰੀ ਕੀਤੇ ਬਗ਼ੈਰ ਪਟੀਸ਼ਨਰ ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਨੂੰ ਕਿਹਾ ਕਿ ਉਹ ਆਪਣੀ ਪਟੀਸ਼ਨ ਦੀ ਇਕ ਕਾਪੀ ਅਟਾਰਨੀ ਜਨਰਲ ਤੇ ਸਾਲਿਸਟਰ ਜਨਰਲ ਨੂੰ ਸੌਂਪ ਦੇਣ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ।