ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਨਵੰਬਰ
ਇਥੋਂ ਨੇੜਲੇ ਪਿੰਡ ਇਕੋਲਾਹਾ ਵਿੱਚ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਸੱਥ ਦੀ ਉਸਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਵੀ ਕੰਮ ਅਧੂਰਾ ਨਹੀਂ ਛੱਡਿਆ ਜਾਵੇਗਾ, ਹਰ ਪਿੰਡ ਦੀ ਨੁਹਾਰ ਬਦਲ ਕੇ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਲਾਕ ਸਮਿਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੌਂ ਤੇ ਸਰਪੰਚ ਮਨਦੀਪ ਸਿੰਘ ਦੀਪੀ ਨੇ ਕਿਹਾ ਕਿ ਵਿਧਾਇਕ ਕੋਟਲੀ ਵੱਲੋਂ ਹੁਣ ਤੱਕ 35 ਲੱਖ ਤੋਂ ਵਧੇਰੇ ਦੀ ਗ੍ਰਾਂਟ ਪਿੰਡ ਦੇ ਵਿਕਾਸ ਲਈ ਦਿੱਤੀ ਗਈ ਹੈ। ਜਿਸ ਨਾਲ ਪਿੰਡ ਦੀਆਂ ਗਲੀਆਂ, ਨਾਲੀਆ, ਸੱਥ, ਪੰਚਾਇਤ ਘਰ ਤੇ ਸਮਸ਼ਾਨਘਾਟ ‘ਚ ਕੰਮ ਕੀਤੇ ਗਏ ਹਨ। ਇਸ ਮੌਕੇ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਮਾਰਕੀਟ ਕਮੇਟੀ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਬੀਡੀਪੀਓ ਮੋਹਿਤ ਕਲਿਆਣ, ਪੰਚਾਇਤ ਅਫ਼ਸਰ ਕੁਲਦੀਪ ਸਿੰਘ ਹਾਜ਼ਰ ਸਨ।