ਨਵੀਂ ਦਿੱਲੀ, 20 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਨੂੰ ਕੋਵਿਡ-19 ਖ਼ਿਲਾਫ਼ ਮੁੜ ਤੋਂ ਵੱਡੀ ਜੰਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਿਛਲੇ ਕੁਝ ਦਿਨਾਂ ’ਚ ਲਏ ਗਏ ਫ਼ੈਸਲਿਆਂ ਨਾਲ ਹਾਲਾਤ ’ਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਤਾਲਾਬੰਦੀ ਸਭ ਤੋਂ ਆਖਰੀ ਰਾਹ ਹੋਣਾ ਚਾਹੀਦਾ ਹੈ। ਦੇਸ਼ ਦੇ ਨਾਂ ਆਪਣੇ ਸੰਬੋਧਨ ’ਚ ਸ੍ਰੀ ਮੋਦੀ ਨੇ ਕਿਹਾ ਕਿ ਲੋਕ ਤਕਲੀਫ਼ ’ਚ ਹਨ ਪਰ ‘ਸਾਨੂੰ ਆਪਣੀ ਪੂਰੀ ਤਾਕਤ ਨਾਲ ਲੜਨ ਦੀ ਲੋੜ ਹੈ।’ ਉਨ੍ਹਾਂ ਭਰੋਸਾ ਜਤਾਇਆ ਕਿ ਲੋਕਾਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਕਰੋਨਾਵਾਇਰਸ ਨੂੰ ਮਾਤ ਮਿਲੇਗੀ। ਉਨ੍ਹਾਂ ਨੇ ਕਰੋਨਾ ਖ਼ਿਲਾਫ਼ ਜੰਗ ’ਚ ਸਾਥ ਦੇ ਰਹੇ ਡਾਕਟਰਾਂ ਅਤੇ ਸਾਰੇ ਸਿਹਤ ਸੰਭਾਲ ਵਰਕਰਾਂ ਦਾ ਧੰਨਵਾਦ ਕੀਤਾ। -ਪੀਟੀਆਈ