ਪੱਤਰ ਪ੍ਰੇਰਕ
ਜੀਂਦ, 21 ਸਤੰਬਰ
‘ਪੰਜ ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਹੋਣ ਵਾਲੀ ਮੁੱਜਫਰਨਗਰ ਵਿੱਚ ਕਿਸਾਨ ਮਹਾ ਪੰਚਾਇਤ ਵਿੱਚ ਹਰਿਆਣਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ।’ ਇਹ ਦਾਅਵਾ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਫੂਲ ਸਿੰਘ ਸਿੳਕੰਦ ਨੇ ਟੌਲ ਪਲਾਜਾ ਕਸਲ ਦਿੱਤੇ ਜਾ ਰਹੇ ਕਿਸਾਨ ਧਰਨੇ ਸੰਬੋਧਨ ਕਰਦੇ ਹੋਏ ਕੀਤਾ। ਸਿਓਕੰਦ ਨੇ ਕਿਹਾ ਕਿ ਸਤੰਬਰ ਮਹੀਨੇ ਵਿੱਚ ਕਿਸਾਨਾਂ ਦੀ ਜਵਲੰਤ ਸੱਮਸਿਆਵਾਂ ਉੱਤੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮੋਦੀ ਸਰਕਾਰ ਦਾ ਰਵੱਈਆ ਸੁਰੂ ਤੋਂ ਹੀ ਜ਼ਿੱਦੀ ਅਤੇ ਕਿਸਾਨ ਵਿਰੋਧੀ ਹੀ ਰਿਹਾ ਹੈ। ਕਿਸਾਨ ਅੰਦੋਲਨ ਵਿੱਚ 600 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਦੇਣ ਮਗਰੋਂ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਸਮਾਪਤ ਕਰਵਾਉਣ ਦੀ ਬਜਾਏ ਬਦਨਾਮ ਕਰਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ।