ਚੰਡੀਗੜ੍ਹ, 26 ਫਰਵਰੀ
ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚ ਪੰਜਾਬ ਤੇ ਹਰਿਆਣਾ ਦੀ ਸਥਾਈ ਮੈਂਬਰਸ਼ਿਪ ਕੇਂਦਰ ਸਰਕਾਰ ਵੱਲੋਂ ਸਮਾਪਤ ਕਰਨ ਉੱਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਬੀਬੀਐੱਮਬੀ ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਵੱਖਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਘੀ ਸਿਧਾਂਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਤੇ ਪਾਰਟੀ ਇਸ ਕਾਰਵਾਈ ਖ਼ਿਲਾਫ਼ ਸੰਘਰਸ਼ ਵਿੱਢੇਗੀ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੀਬੀਐੱਮਬੀ ਵਿੱਚ ਪੰਜਾਬ ਨੂੰ ਨੁਕਸਾਨ ਪਹੁੰਚਾਣ ਦੀ ਹੱਦ ਤਕ ਬਦਲਾਅ ਕੀਤੇ ਗਏ ਹਨ। ਇਸੇ ਤਰ੍ਹਾਂ ਆਪ ਆਗੂ ਭਗਵੰਤ ਮਾਨ ਨੇ ਕਿਹਾ ਕਿ ਇਹ ਕਾਰਵਾਈ ਭਾਰਤ ਦੀ ਸੰਘੀ ਵਿਵਸਥਾ ਉੱਤੇ ਸਿੱਧਾ ਹਮਲਾ ਹੈ। -ਪੀਟੀਆਈ