ਲੰਡਨ, 19 ਅਪਰੈਲ
ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਰੋਨਾਵਾਇਰਸ ਦੇ ਵਧਦੇ ਕੇਸਾਂ ਕਾਰਨ ਅੱਜ ਭਾਰਤ ਦੌਰਾ ਰੱਦ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦੇ ਦਫਤਰ ਤੋਂ ਜਾਰੀ ਸੂਚਨਾ ਅਨੁਸਾਰ ਹੁਣ ਪ੍ਰਧਾਨ ਮੰਤਰੀ ਜੌਹਨਸਨ ਅਗਲੇ ਹਫਤੇ ਭਾਰਤ ਨਹੀਂ ਆਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੋਰਿਸ ਜੌਹਨਸਨ ਇਸ ਮਹੀਨੇ ਦੇ ਅਖੀਰ ਵਿਚ ਦੋਵਾਂ ਦੇਸ਼ਾਂ ਦਰਮਿਆਨ ਨੀਤੀਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ। -ਰਾਇਟਰਜ਼