ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਸ਼ਹਿਰ ਵਿੱਚ ਪਿਛਲੇ ਚੌਵੀ ਘੰਟਿਆਂ ਵਿੱਚ ਕਰੋਨਾ ਦੇ 22 ਪਾਜ਼ੇਟਿਵ ਕੇਸ ਆਏ ਹਨ। ਇਸ ਦੇ ਨਾਲ ਹੀ ਕਰੋਨਾ ਦੇ 31 ਮਰੀਜ਼ ਤੰਦਰੁਸਤ ਹੋ ਜਾਣ ਨਾਲ ਸ਼ਹਿਰ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 167 ਰਹਿ ਗਈ ਹੈ। ਜਦਕਿ ਕਰੋਨਾ ਨਾਲ ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ ਕੋਈ ਮੌਤ ਨਹੀਂ ਹੋਈ।