ਪੱਤਰ ਪ੍ਰੇਰਕ
ਤਰਨ ਤਾਰਨ, 18 ਅਪਰੈਲ
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬਾਂ ਨੂੰ ਸਮਰਪਿਤ ਅੱਜ ਇਕ ਮਨੋਹਰ ਨਗਰ ਕੀਤਰਨ ਇਥੋਂ ਦੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਥੋਂ ਦੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਅਤੇ ਜੋੜਾ ਘਰ ਸੇਵਕ ਸਭਾ ਧਾਰਮਿਕ ਸੰਸਥਾ ਸਮੇਤ ਹੋਰਨਾਂ ਧਾਰਮਿਕ ਸਭਾਵਾਂ ਦੇ ਸਾਂਝੇ ਉਪਰਾਲੇ ਅਧੀਨ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਆਸ ਪਾਸ ਦੇ ਪਿੰਡਾਂ ਦੀਆਂ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ। ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਦਰਬਾਰ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਵਲੋਂ ਨਗਰ ਕੀਰਤਨ ਦੇ ਰਵਾਨਾ ਹੋਣ ਮੌਕੇ ਇਸ ਪਾਵਨ ਉਪਰਾਲੇ ਦੇ ਪ੍ਰਬੰਧਕਾਂ ਭਾਈ ਹੀਰਾ ਸਿੰਘ, ਰਾਜਿੰਦਰ ਸਿੰਘ ਬੇਦੀ, ਗੁਰਿੰਦਰ ਸਿੰਘ ਆਦਿ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ।