ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 29 ਜਨਵਰੀ
ਨੇੜਲੇ ਬੇਟ ਇਲਾਕੇ ਦੇ ਪਿੰਡ ਤਲਵਾੜਾ ’ਚ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਨੂੰ ਉਦੋਂ ਹੁੰਗਾਰਾ ਮਿਲਿਆ ਜਦੋਂ 15 ਪਰਿਵਾਰਾਂ ਨੇ ਉਨ੍ਹਾਂ ਦੀ ਹਮਾਇਤ ’ਚ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ‘ਹੱਥ’ ਫੜ ਲਿਆ। ਸਾਬਕਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਰਹੇ ਕੈਪਟਨ ਸੰਧੂ ਨੇ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਹ ਪਰਿਵਾਰ ਪਿੰਡ ਦੇ ਸਰਪੰਚ ਗੁਰਚਰਨ ਸਿੰਘ ਗਿੱਲ ਤਲਵਾੜਾ ਅਤੇ ਪ੍ਰਧਾਨ ਮਲਕੀਤ ਸਿੰਘ ਤਲਵਾੜਾ ਦੀ ਅਗਵਾਈ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਇਨ੍ਹਾਂ ਵਿੱਚ ਜੀਤ ਸਿੰਘ, ਕੁਲਵੰਤ ਸਿੰਘ ਤਲਵਾੜਾ, ਗੁਰਪ੍ਰੀਤ ਸਿੰਘ ਗੋਪੀ, ਲਖਵੀਰ ਸਿੰਘ, ਮਨਦੀਪ ਸਿੰਘ, ਬਲਵੰਤ ਸਿੰਘ, ਚਰਨ ਸਿੰਘ ਚੰਨੀ, ਅੰਗਰੇਜ਼ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਜਸਵੀਰ ਸਿੰਘ ਜੱਸੀ ਅਤੇ ਪ੍ਰਧਾਨ ਗੁਰਸੇਵਕ ਸਿੰਘ ਸਿੱਧੂ ਸ਼ਾਮਲ ਸਨ। ਕੈਪਟਨ ਸੰਧੂ ਨੇ ਕਿਹਾ ਕਿ ਹਲਕਾ ਦਾਖਾ ’ਚ ਕਾਂਗਰਸ ਤੇ ਅਕਾਲੀ ਦਲ ਦੇ ਸਿਰਫ ਦੋ ਉਮੀਦਵਾਰਾਂ ’ਚ ਸਿੱਧਾ ਮੁਕਾਬਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਦੁਬਾਰਾ ਕਾਂਗਰਸ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਸਰਪੰਚ ਜਗਦੇਵ ਸਿੰਘ ਦਿਓਲ, ਪੰਚ ਰਣਜੀਤ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਤਿੰਦਰ ਸਿੰਘ ਮੌਜੂਦ ਸਨ।