ਜੰਮੂ, 12 ਅਪਰੈਲ
ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਔਰਤ ਵੱਲੋਂ ਆਪਣੇ 9 ਮਹੀਨੇ ਦੇ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਔਰਤ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਦਿਲ ਦਹਿਲਾ ਦੇਣ ਵਾਲੀ ਇਸ ਵੀਡੀਓ ਵਿਚ ਔਰਤ ਕਥਿਤ ਤੌਰ ‘ਤੇ ਆਪਣੇ 9 ਮਹੀਨੇ ਦੇ ਬੱਚੇ ਨੂੰ ਮੰਜੇ ‘ਤੇ ਸੁੱਟਦੀ ਤੇ ਕੁੱਟਦੀ ਨਜ਼ਰ ਆ ਰਹੀ ਹੈ। ਇਹ ਵੀਡੀਓ ਔਰਤ ਦੇ ਕਿਸੇ ਰਿਸ਼ਤੇਦਾਰ ਵੱਲੋਂ ਬਣਾਈ ਲੱਗਦੀ ਹੈ।