ਖੇਤਰੀ ਪ੍ਰਤੀਨਿਧ
ਪਟਿਆਲਾ, 27 ਅਕਤੂਬਰ
ਦੋ ਦਿਨ ਪਹਿਲਾਂ ਹੀ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਤਾਇਨਾਤ ਕੀਤੇ ਗਏ 2004 ਬੈਚ ਦੇ ਪੀਸੀਐਸ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ’ਚ ਸੰਯੁਕਤ ਡਾਇਰੈਕਟਰ (ਪ੍ਰਸ਼ਾਸਕੀ) ਵਜੋਂ ਤਾਇਨਾਤ ਸਨ। ਉਂਜ ਉਹ ਕਈ ਹੋਰ ਅਹਿਮ ਪ੍ਰਸ਼ਾਸਕੀ ਅਹੁਦਿਆਂ ’ਤੇ ਵੀ ਸੇਵਾਵਾਂ ਨਿਭਾਅ ਚੁੱਕੇ ਸਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਹਮੇਸ਼ਾ ਯਤਨ ਕਰਨਗੇ।