ਸ੍ਰੀਨਗਰ, 3 ਦਸੰਬਰ
ਕਸ਼ਮੀਰ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਘਾਟੀ ਵਿੱਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ ਹੈ। ਸ੍ਰੀਨਗਰ ’ਚ ਵੀਰਵਾਰ ਰਾਤ ਨੂੰ ਘੱਟ ਤੋਂ ਘੱਟ ਤਾਪਮਾਨ ਮਨਫੀ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਹਿਲਗਾਮ ’ਚ ਘੱਟ ਤੋਂ ਘੱਟ ਤਾਪਮਾਨ ਮਨਫੀ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਵਿੱਚ ਵੀ ਤਾਪਮਾਨ ਮਨਫ਼ੀ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।