ਮੇਜਰ ਸਿੰਘ ਮੱਟਰਾਂ
ਭਵਾਨੀਗੜ, 31 ਅਗਸਤ
ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਲਈ ਪਿੰਡ ਸੰਤੋਖਪੁਰਾ ਦੇ ਕਿਸਾਨਾਂ ਦੀ ਸਸਤੇ ਭਾਅ ’ਤੇ ਜ਼ਮੀਨ ਜਬਰੀ ਗ੍ਰਹਿਣ ਕਰਨ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਰੋਡ ਸੰਘਰਸ਼ ਕਮੇਟੀ ਵੱਲੋਂ ਪਿੰਡ ਖੇੜੀ ਚੰਦਵਾਂ ਵਿਖੇ 47 ਵੇਂ ਦਿਨ ਵੀ ਪੱਕਾ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਜਗਤਾਰ ਸਿੰਘ ਲੱਡੀ ਨੇ ਸੜਕ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਪਿੰਡ ਸੰਤੋਖਪੁਰਾ, ਖੇੜੀ ਚਹਿਲਾਂ, ਜਲਾਣ ਅਤੇ ਹਰਕਿਸ਼ਨਪੁਰਾ ਵਿੱਚ ਰੋਡ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਧਰਨੇ ਵਾਲਿਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਧਰਨੇ ਵਿੱਚ ਹਰਮਨਪ੍ਰੀਤ ਸਿੰਘ ਦੁੱਲਟ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਗੁਰਭਜਨ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ, ਜਸਪਾਲ ਸਿੰਘ, ਰਸਪਾਲ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਰਣਤੀਰ ਸਿੰਘ, ਸਿਆਮ ਲਾਲ, ਜਿੰਦਰ ਸਿੰਘ, ਨਸੀਵ ਚੰਦ, ਗੁਰਮੀਤ ਸਿੰਘ ਖੇੜੀ ਚਹਿਲਾਂ ਅਤੇ ਪਰਦੀਪ ਸਿੰਘ ਹਰਕਿਸ਼ਨਪੁਰਾ ਹਾਜ਼ਰ ਸਨ।