ਨਵੀਂ ਦਿੱਲੀ, 6 ਨਵੰਬਰ
ਇਥੋਂ ਦੀ ਅਦਾਲਤ ਨੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਊਲੰਘਣਾ ਕਰਕੇ ਤਬਲੀਗੀ ਜਮਾਤ ਦੇ ਸਮਾਗਮ ’ਚ ਸ਼ਮੂਲੀਅਤ ਕਰਨ ਵਾਲੇ ਅੱਠ ਵਿਦੇਸ਼ੀਆਂ ਨੂੰ ਆਪਣੇ ਮੁਲਕ ਪਰਤਣ ਦੀ ਇਜਾਜ਼ਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਸੰਦੀਪ ਯਾਦਵ ਨੇ ਵਿਦੇਸ਼ੀਆਂ ਦੀ ਅਰਜ਼ੀ ’ਤੇ ਫ਼ੈਸਲਾ ਸੁਣਾਊਂਦਿਆਂ ਊਨ੍ਹਾਂ ਨੂੰ ਕੁਝ ਸ਼ਰਤਾਂ ਨਾਲ ਆਪਣੇ ਮੁਲਕ ਜਾਣ ਦੀ ਮਨਜ਼ੂਰੀ ਦਿੱਤੀ ਹੈ। ਅਦਾਲਤ ਨੇ ਜਾਂਚ ਅਧਿਕਾਰੀ ਨੂੰ ਹਦਾਇਤ ਕੀਤੀ ਹੈ ਕਿ ਊਹ ਊਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੁਲਰ ਬੰਦ ਕਰਨ।
-ਪੀਟੀਆਈ