ਨਵੀਂ ਦਿੱਲੀ, 27 ਅਕਤੂਬਰ
ਕਾਂਗਰਸ ਨੇ ਸੁਪਰੀਮ ਕੋਰਟ ਵੱਲੋਂ ਕਥਿਤ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਸਬੰਧੀ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸੱਚਾਈ ਦੀ ਜਿੱਤ ਹੋਈ। ਪਾਰਟੀ ਦੇ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ,‘ ਡਰਪੋਕ ਫਾਸੀਵਾਦੀਆਂ ਦੀ ਆਖਰੀ ਪਨਾਹਗਾਹ ਰਾਸ਼ਟਰਵਦਾ ਹੈ। ਪੈਗਾਸਸ ਦੀ ਦੁਰਵਰਤੋਂ ਦੀ ਜਾਂਚ ਲਈ ਮਾਹਿਰਾਂ ਦੀ ਕਮੇਟੀ ਬਣਾਉਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ।’