ਵਸ਼ਿੰਗਟਨ, 19 ਅਗਸਤ
ਇਥੇ ਵਾਈਟ ਹਾਊਸ ਨੇੜੇ ਆਪਣਾ ਟਰੱਕ ਖੜ੍ਹਾਉਣ ਵਾਲੇ ਡਰਾਈਵਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਟਰੱਕ ਵਿੱਚ ਬੰਬ ਹੈ। ਇਸ ਮਗਰੋਂ ਪੁਲੀਸ ਹਰਕਤ ਵਿੱਚ ਆ ਗਈ ਤੇ ਵਾਈਟ ਹਾਊਸ ਨੇੜਲੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸੇ ਦੌਰਾਨ ਐਮਰਜੈਂਸੀ ਵਾਹਨਾਂ ਨੂੰ ਘਟਨਾ ਵਾਲੀ ਥਾਂ ’ਤੇ ਪਹੁੰਚਾ ਦਿੱਤਾ ਗਿਆ ਹੈ। ਯੂਐੱਸ ਕੈਪੀਟਲ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਡਰਾਈਵਰ ਦੀ ਮਨਸ਼ਾ ਬਾਰੇ ਕੋਈ ਖਬਰ ਨਹੀਂ ਹੈ। ਪੁਲੀਸ ਚੀਫ ਜੇ. ਥੋਮਸ ਨੇ ਦੱਸਿਆ ਕਿ ਡਰਾਈਵਰ ਨਾਲ ਗੱਲਬਾਤ ਜਾਰੀ ਹੈ। ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਟਰੱਕ ਵਿੱਚ ਧਮਾਕਾਖੇਜ਼ ਸਮੱਗਰੀ ਹੋ ਸਕਦੀ ਹੈ ਜਾਂ ਨਹੀਂ। -ਰਾਇਟਰਜ਼