ਨਵੀਂ ਦਿੱਲੀ: ਭਾਰਤ ਨੇ ਯੂਕਰੇਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਨੂੰ ਉਥੋਂ ਸੁਰੱਖਿਅਤ ਤੇ ਸਹੀ ਸਲਾਮਤ ਵਾਪਸ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਯੂਕਰੇਨ ਸਥਿਤ ਭਾਰਤੀ ਅੰਬੈਸੀ ਵੱਲੋਂ ਉਥੇ ਫਸੇ ਭਾਰਤੀਆਂ ਨੂੰ ਮੁਸ਼ਕਲ ਹਾਲਾਤ ’ਚੋਂ ਕੱਢਣ ਲਈ ਹਰ ਸੰਭਵ ਮਦਦ ਮੁਹੱਈਆ ਜਾ ਰਹੀ ਹੈ। ਵਿਦੇਸ਼ ਸਕੱਤਰ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ 20 ਹਜ਼ਾਰ ਭਾਰਤੀਆਂ ’ਚੋ 4000 ਦੇ ਕਰੀਬ ਨੂੰ ਪਿਛਲੇ ਕੁਝ ਦਿਨਾਂ ਦੌਰਾਨ ਪਹਿਲਾਂ ਹੀ ਉਥੋਂ ਨਿਕਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯੂਕਰੇਨ ਵਿੱਚ ਜ਼ਮੀਨੀ ਹਾਲਾਤ ਬਹੁਤ ਮੁਸ਼ਕਲ ਤੇ ਤੇਜ਼ੀ ਨਾਲ ਬਦਲ ਰਹੇ ਹਨ। ਸ਼੍ਰਿੰਗਲਾ ਨੇ ਕਿਹਾ ਕਿ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਯੂਕਰੇਨ ਸੰਕਟ ਨੂੰ ਲੈ ਕੇ ਰੋਮਾਨੀਆ, ਸਲੋਵਾਕੀਆ, ਪੋਲੈਂਡ ਤੇ ਹੰਗਰੀ ਦੇ ਆਪਣੇ ਹਮਰੁਤਬਾਵਾਂ ਨਾਲ ਗੱਲ ਕਰਨਗੇ। -ਪੀਟੀਆਈ