ਜੰਮੂ, 30 ਅਗਸਤ
ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਅੱਜ ਸ਼ਰਧਾਲੂਆਂ ਨਾਲ ਭਰੀ ਬੱਸ ਪਲਟਣ ਕਾਰਨ ਇਕ ਪੰਜ ਸਾਲਾ ਬੱਚੇ ਦੀ ਮੌਤ ਹੋ ਗਈ, ਤੇ 16 ਹੋਰ ਜ਼ਖ਼ਮੀ ਹੋ ਗਏ। ਇਹ ਬੱਸ ਵੈਸਨੋ ਦੇਵੀ ਦੇ ਦਰਸ਼ਨਾਂ ਬਾਅਦ ਸ਼ਰਧਾਲੂਆਂ ਨੂੰ ਕਟੜਾ ਤੋਂ ਦਿੱਲੀ ਲੈ ਕੇ ਜਾ ਰਹੀ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਗੱਡੀ ’ਤੋਂ ਕੰਟਰੋਲ ਗੁਆ ਬੈਠਾ ਤੇ ਬੱਸ ਸੜਕ ਕਿਨਾਰੇ ਖੜ੍ਹੀ ਇਕ ਹੋਰ ਬੱਸ ਨਾਲ ਟਕਰਾ ਕੇ ਪਲਟ ਗਈ। ਇਹ ਹਾਦਸਾ ਕਦਮਾਲ ਵਿੱਚ ਵਾਪਰਿਆ। ਮਿ੍ਤਕ ਬੱਚੇ ਦੀ ਪਛਾਣ ਸ਼ੁਭਮ ਕੁਮਾਰ ਵਜੋਂ ਹੋਈ ਹੈ ਜੋ ਉੱਤਰ ਪ੍ਰਦੇਸ਼ ਦਾ ਵਸਨੀਕ ਸੀ। ਜ਼ਖ਼ਮੀ ਵਿੱਚ ਚਾਰ ਔਰਤਾਂ ਤੇ ਤਿੰਨ ਬੱਚੇ ਸ਼ਾਮਲ ਹਨ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਜ਼ਖਮੀਆਂ ਵਿੱਚ 7 ਉੱਤਰ ਪ੍ਰਦੇਸ਼, 4 ਹਰਿਆਣਾ, ਤਿੰਨ ਜੰਮੂ ਕਸ਼ਮੀਰ ਅਤੇ ਦੋ ਦਿੱਲੀ ਨਾਲ ਸਬੰਧਤ ਹਨ। -ਏਜੰਸੀ