ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਜਨਵਰੀ
ਇੱਥੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਮੈਂਬਰ ਚਰਨਜੀਤ ਸਿੰਘ ਵੱਲੋਂ ਕਮੇਟੀ ਦੇ ਦਫ਼ਤਰ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਜਾਇੰਟ ਸਕੱਤਰ ਜਸਮੇਨ ਸਿੰਘ ਨੋਨੀ ਸਮੇਤ ਸਮੁੱਚੀ ਕਾਰਜਕਾਰੀ ਟੀਮ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਾਰੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨ ਵੀ ਕੀਤਾ ਗਿਆ। ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਨਵੀਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਸਮੁੱਚੀ ਟੀਮ ਨੂੰ ਨਾਲ ਲੈ ਕੇ ਪ੍ਰਬੰਧ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨਾ ਚਾਹੀਦਾ । ਉਨ੍ਹਾਂ ਕਿਹਾ ਕਿ ਕਮੇਟੀ ਸਾਹਮਣੇ ਸਭ ਤੋਂ ਅਹਿਮ ਮਸਲਾ ਐਜੁੂਕੇਸ਼ਨ ਸਿਸਟਮ ਨੂੰ ਬਿਹਤਰ ਬਣਾਉਣ ਦਾ ਹੈ। ਉਸ ’ਤੇ ਕਮੇਟੀ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।