ਸ੍ਰੀਨਗਰ, 23 ਫਰਵਰੀ
ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ‘ਚ ਬਰਫਬਾਰੀ ਕਾਰਨ ਬੁੱਧਵਾਰ ਨੂੰ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਾਦੀ ਦੇ ਮੈਦਾਨੀ ਇਲਾਕਿਆਂ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨੇ ਹਵਾਈ ਅਤੇ ਰੇਲ ਸੇਵਾਵਾਂ ਵਿੱਚ ਵਿਘਨ ਪਾਇਆ ਅਤੇ ਮਹੱਤਵਪੂਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨਾ ਪਿਆ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫਬਾਰੀ ਹੋਈ। ਬਰਫਬਾਰੀ ਰਾਤ ਨੂੰ ਸ਼ੁਰੂ ਹੋਈ ਜੋ ਆਖਰੀ ਖਬਰਾਂ ਮਿਲਣ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉੱਚੇ ਖੇਤਰਾਂ ਵਿੱਚ ਦੋ ਫੁੱਟ ਜਾਂ ਇਸ ਤੋਂ ਵੱਧ ਬਰਫ਼ ਡਿੱਗੀ ਹੈ।