ਕੋਲਕਾਤਾ, 11 ਅਗਸਤ
ਕੋਲਕਾਤਾ ਹਾਈ ਕੋਰਟ ਨੇ ਅੱਜ ਇੱਥੇ ਪੱਛਮੀ ਬੰਗਾਲ ਦੇ ਅਪਰਾਧਿਕ ਜਾਂਚ ਵਿਭਾਗ ਨੂੰ ਹਾਵੜਾ ਜ਼ਿਲ੍ਹੇ ਤੋਂ 49 ਲੱਖ ਦੀ ਨਕਦੀ ਸਣੇ ਗ੍ਰਿਫ਼ਤਾਰ ਕੀਤੇ ਝਾਰਖੰਡ ਦੇ ਤਿੰਨ ਕਾਂਗਰਸੀ ਵਿਧਾਇਕਾਂ ਇਰਫ਼ਾਨ ਅੰਸਾਰੀ, ਰਾਜੇਸ਼ ਕਸ਼ਯਪ ਤੇ ਨਮਨ ਬਿਕਸਲ ਕੋਂਗਾਰੀ ਨੂੰ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਕਰਨ ਦੇ ਹੁਕਮ ਸੁਣਾਏ ਹਨ। ਜਸਟਿਸ ਤੀਰਥੰਕਰ ਘੋਸ਼ ਨੇ ਕਿਹਾ ਕਿ ਇਹ ਵਿਸ਼ੇਸ਼ ਅਦਾਲਤ ’ਤੇ ਹੈ ਕਿ ਉਹ ਅਜਿਹੇ ਮਾਮਲਿਆਂ ਦੀ ਸੁਣਵਾਈ ਕਰੇ, ਨਾ ਕਿ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ, ਜਿੱਥੇ ਉਨ੍ਹਾਂ ਨੂੰ ਪੇਸ਼ ਕੀਤਾ ਗਿਆ ਸੀ। ਜਸਟਿਸ ਘੋਸ਼ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨਗੇ। ਤਿੰਨਾਂ ਵਿਧਾਇਕਾਂ ਨੂੰ ਹਾਵੜਾ ਦੀ ਹੇਠਲੀ ਅਦਾਲਤ ਨੇ ਬੁੱਧਵਾਰ ਨੂੰ ਚਾਰ ਦਿਨ ਦੀ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਸੀ। -ਪੀਟੀਆਈ