ਅੰਮ੍ਰਿਤਸਰ (ਟਨਸ):
ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ 44 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 82 ਸਾਲਾ ਵਿਜੇ ਸਿੰਘ ਵਾਸੀ ਚੌਂਕ ਕਰੋੜੀ ਦੀ ਮੌਤ ਹੋ ਗਈ। ਹੁਣ ਤਕ ਜ਼ਿਲ੍ਹੇ ਵਿਚ 478 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਅੱਜ 44 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 12642 ਹੋ ਗਈ ਹੈ ਜਿਸ ਵਿਚੋਂ 11614 ਠੀਕ ਹੋ ਚੁੱਕੇ ਹਨ ਅਤੇ ਇਸ ਵੇਲੇ 550 ਮਰੀਜ਼ ਜ਼ੇਰੇ ਇਲਾਜ ਹਨ। ਇਸ ਦੌਰਾਨ 32 ਮਰੀਜ਼ ਠੀਕ ਹੋਣ ਮਗਰੋਂ ਘਰਾਂ ਨੂੰ ਪਰਤੇ ਹਨ।