ਨਿਹਾਲ ਸਿੰਘ ਵਾਲਾ/ਮੋਗਾ: ਤਹਿਸੀਲ ਦੇ ਪਿੰਡ ਮਾਣੂੰਕੇ ਦੇ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਜਗਦੀਪ ਸਿੰਘ (27) ਉਰਫ ਜੱਗਾ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ ਕਰੀਬ 10 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਨੂੰ ਲੈ ਕੇ ਜੱਗਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ ਤੇ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜਗਦੀਪ ਸਿੰਘ ਜੱਗਾ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਇੱਕ ਸਾਲ ਦੀ ਬੇਟੀ ਹੈ। -ਪੱਤਰ ਪ੍ਰੇਰਕ