ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਪਰੈਲ
ਸਥਾਨਕ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਵਿੱਚ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿੱਚ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਕਿਰਨਦੀਪ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹ ਸਾਨੂੰ ਸਿਰਫ ਸਰੀਰਕ ਤੇ ਮਾਨਸਿਕ ਤੌਰ ’ਤੇ ਠੀਕ ਨਹੀਂ ਰੱਖਦੀਆਂ, ਸਗੋਂ ਅਨੁਸਾਸ਼ਨ ਵਿੱਚ ਰਹਿਣਾ ਵੀ ਸਿਖਾਉਂਦੀਆਂ ਹਨ। ਸਮਾਗਮ ਦਾ ਆਰੰਭ ਸ਼ਬਦ ਗਾਇਨ ਰਾਹੀਂ ਹੋਇਆ। ਇਨ੍ਹਾਂ ਖੇਡਾਂ ਦੌਰਾਨ 50 ਮੀਟਰ ਦੌੜ, ਚਮਚਾ ਦੌੜ, ਅੜਿੱਕਾ ਦੌੜ, ਤਿੰਨ ਟੰਗੀ ਦੌੜ, ਹੌਲੀ ਸਾਈਕਲ ਚਲਾਉਣ ਅਤੇ ਰੱਸਾ ਖਿੱਚਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਸਫਲ ਖੇਡਾਂ ਲਈ ਸਾਰਿਆਂ ਨੂੰ ਵਧਾਈ ਦਿੱਤੀ।