ਪੱਤਰ ਪੇ੍ਰਕ
ਬਠਿੰਡਾ, 10 ਅਗਸਤ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਦੱਸਿਆ ਕਿ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਪੀੜਤ ਵਿਅਕਤੀਆਂ ਦੇ 29 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਕਰੋਨਾ ਦੇ ਕੁੱਲ 189 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 38 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ’ਚ ਹੁਣ ਤੱਕ 7,22,659 ਪੀੜਤ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 51,951 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਸੀ ਤੇ 50,337 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਇਕਾਂਤਵਾਸ ਵਿੱਚੋਂ ਬਾਹਰ ਆਏ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 1425 ਮੌਤਾਂ ਹੋਈਆਂ ਹਨ।