ਖੇਤਰੀ ਪ੍ਰਤੀਨਿਧ
ਪਟਿਆਲਾ, 17 ਅਗਸਤ
ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਸਥਿਤ ਪੁਲੀਸ ਚੌਕੀ ਦੇ ਇੰਚਾਰਜ ਜਪਨਾਮ ਸਿੰਘ ਵਿਰਕ ਦਾ ਇੱਥੇ ਆਜ਼ਾਦੀ ਦਿਹਾੜੇ ਮੌਕੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਰੋਨਾ ਯੋਧੇ ਵਜੋਂ ਸਨਮਾਨ ਕੀਤਾ। ਸ੍ਰੀ ਵਿਰਕ ਕਰੋਨਾ ਦੇ ਕਹਿਰ ਦੌਰਾਨ ਡਾਕਟਰਾਂ ਅਤੇ ਹੋਰ ਸਿਹਤ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਉਣ ਨਾਲ਼ ਨਾਲ਼ ਹੋਰ ਉਸਾਰੂ ਭੂਮਿਕਾ ਵੀ ਨਿਭਾਉਂਦੇ ਰਹੇ ਹਨ। ਉਹ ਸਮਾਜ ਸੇਵਾ ’ਚ ਵੀ ਕਾਰਜਸ਼ੀਲ ਰਹਿੰਦੇ ਹਨ। ਸਮਾਗਮ ਦੌਰਾਨ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।