ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਅਗਸਤ
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਠੰਢੇ ਪਾਣੀ ਦੀ ਛਬੀਲ ਲਾਈ ਗਈ। ਗੁਰਦੁਆਰੇ ਦੇ ਮੈਨੇਜਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਲਗਾਈ ਛਬੀਲ ਦੌਰਾਨ ਗੁਰਦੁਆਰੇ ਦੇ ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਅਤੇ ਰਿਕਾਰਡ ਕੀਪਰ ਪਰਮਜੀਤ ਸਿੰਘ ਪੰਮਾ ਸਣੇ ਹੋਰ ਮੁਲਾਜ਼ਮਾਂ ਨੇ ਵੀ ਛਬੀਲ ਵਰਤਾੳਣ ਦੀ ਸੇਵਾ ਕੀਤੀ।